ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਲਾਇਲਪੁਰ (ਫੈਸਲਾਬਾਦ) ਜਿਲ੍ਹੇ ਦੇ ਪਿੰਡ ਬੰਗਾ ਵਿੱਚ ਹੋਇਆ। ਉਸ ਦਾ ਜੱਦੀ ਘਰ ਭਾਰਤੀ ਪੰਜਾਬ ਦੇ ਨਵਾਂ ਸ਼ਹਿਰ (ਹੁਣ ਸ਼ਹੀਦ ਭਗਤ ਸਿੰਘ ਨਗਰ) ਜਿਲ੍ਹੇ ਦੇ ਖਟਕੜ ਕਲਾਂ ਪਿੰਡ ਵਿੱਚ ਸਥਿਤ ਹੈ। ਉਸਦੇ ਪਿਤਾ ਦਾ ਨਾਂ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਦਾ ਨਾਂ ਵਿਦਯਾਵਤੀ ਸੀ। ਇਹ ਇੱਕ ਜੱਟ ਸਿੱਖ ਪਰਿਵਾਰ ਸੀ, ਜਿਸਨੇ ਆਰੀਆ ਸਮਾਜ ਦੇ ਵਿਚਾਰਾਂ ਨੂੰ ਅਪਣਾ ਲਿਆ ਸੀ। ਉਸ ਦੇ ਜਨਮ ਵੇਲੇ ਉਸ ਦੇ ਪਿਤਾ ਅਤੇ ਦੋ ਚਾਚਿਆਂ, ਅਜੀਤ ਸਿੰਘ ਅਤੇ ਸਵਰਨ ਸਿੰਘ ਦੀ ਜੇਲ੍ਹ ਵਿਚੋਂ ਰਿਹਾਈ ਹੋਈ ਸੀ ਜਿਸ ਕਾਰਨ ਉਸ ਨੂੰ ਭਾਗਾਂ ਵਾਲਾ ਸਮਝਿਆ ਗਿਆ।ਉਸ ਦੇ ਵਡੇਰੇ ਭਾਰਤੀ ਆਜ਼ਾਦੀ ਲਹਿਰਾਂ ਵਿੱਚ ਸਰਗਰਮ ਸਨ, ਕੁਝ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿੱਚ ਨੌਕਰੀ ਕਰਦੇ ਰਹੇ ਸਨ।
ਉਸਦਾ ਪਰਿਵਾਰ ਸਿਆਸੀ ਤੌਰ ਤੇ ਸਰਗਰਮ ਸੀ। ਉਸ ਦੇ ਦਾਦਾ, ਅਰਜਨ ਸਿੰਘ ਨੇ ਸਵਾਮੀ ਦਯਾਨੰਦ ਸਰਸਵਤੀ ਦੀ ਹਿੰਦੂ ਸੁਧਾਰਵਾਦੀ ਲਹਿਰ, ਆਰੀਆ ਸਮਾਜ, ਨੂੰ ਅਪਣਾਇਆ ਜਿਸਦਾ ਭਗਤ ਸਿੱਘ ਉੱਤੇ ਕਾਫ਼ੀ ਪ੍ਰਭਾਵ ਪਿਆ। ਉਸਦੇ ਪਿਤਾ ਅਤੇ ਚਾਚੇ ਕਰਤਾਰ ਸਿੰਘ ਸਰਾਭਾ ਅਤੇ ਹਰਦਿਆਲ ਦੀ ਅਗਵਾਈ ਵਿੱਚ ਭਾਰਤ ਦੀ ਸੁਤੰਤਰਤਾ ਲਈ ਸਰਗਰਮ ਗਦਰ ਪਾਰਟੀ ਦੇ ਮੈਂਬਰ ਸਨ। ਅਜੀਤ ਸਿੰਘ ਨੂੰ ਅੰਗਰੇਜ਼ ਸਰਕਾਰ ਨੇ ਅਦਾਲਤੀ ਮਾਮਲਿਆਂ ਤਹਿਤ ਕੈਦ ਕੀਤਾ ਹੋਇਆ ਸੀ ਜਦੋਂ ਕਿ ਜੇਲ੍ਹ ਵਿੱਚੋਂ ਰਿਹਾ ਕੀਤੇ ਜਾਣ ਤੋਂ ਬਾਅਦ 1910 ਵਿੱਚ ਲਾਹੌਰ ਵਿੱਚ ਦੂਜੇ ਚਾਚੇ ਸਵਰਨ ਸਿੰਘ ਦੀ ਮੌਤ ਹੋ ਗਈ ਸੀ।
ਭਗਤ ਸਿੰਘ ਦੀ ਮੁੱਢਲੀ ਸਿੱਖਿਆ ਲਾਇਲਪੁਰ ਦੇ ਜ਼ਿਲ੍ਹਾ ਬੋਰਡ ਪ੍ਰਾਇਮਰੀ ਸਕੂਲ ਵਿੱਚ ਹੋਈ। ਬਾਅਦ ਵਿੱਚ ਉਹ ਡੀ.ਏ.ਵੀ. ਹਾਈ ਸਕੂਲ ਲਹੌਰ ਵਿੱਚ ਦਾਖਲ ਹੋ ਗਿਆ। ਅੰਗਰੇਜ਼ ਇਸ ਸਕੂਲ ਨੂੰ 'ਰਾਜ ਵਿਰੋਧੀ ਸਰਗਰਮੀਆਂ ਦੀ ਨਰਸਰੀ’ ਕਹਿੰਦੇ ਸਨ। ਭਗਤ ਸਿੰਘ ਭਾਵੇਂ ਰਵਾਇਤੀ ਕਿਸਮ ਦਾ ਪੜ੍ਹਾਕੂ ਤਾਂ ਨਹੀਂ ਸੀ ਪਰ ਉਹ ਵੱਖ-ਵੱਖ ਤਰ੍ਹਾਂ ਦੀਆਂ ਕਿਤਾਬਾਂ ਪੜ੍ਹਦਾ ਰਹਿੰਦਾ ਸੀ। ਉਰਦੂ ਵਿੱਚ ਉਸ ਨੂੰ ਮੁਹਾਰਤ ਹਾਸਲ ਸੀ ਤੇ ਉਹ ਇਸੇ ਭਾਸ਼ਾ ਵਿੱਚ ਆਪਣੇ ਪਿਤਾ ਕਿਸ਼ਨ ਸਿੰਘ ਨੂੰ ਖ਼ਤ ਲਿਖਦਾ ਹੁੰਦਾ ਸੀ। ਉਸਦੀ ਉਮਰ ਦੇ ਬਹੁਤ ਸਾਰੇ ਸਿੱਖ ਵਿਦਿਆਰਥੀਆਂ ਵਾਂਗ ਭਗਤ ਸਿੰਘ ਨੇ ਲਹੌਰ ਦੇ ਖਾਲਸਾ ਹਾਈ ਸਕੂਲ ਵਿੱਚ ਦਾਖਲਾ ਨਹੀਂ ਲਿਆ। ਉਸ ਦੇ ਦਾਦੇ ਨੇ ਇਸ ਸਕੂਲ ਦੇ ਅਧਿਕਾਰੀਆਂ ਦੀ ਬ੍ਰਿਟਿਸ਼ ਸਰਕਾਰ ਪ੍ਰਤੀ ਵਫ਼ਾਦਾਰੀ ਨੂੰ ਸਵੀਕਾਰ ਨਹੀਂ ਕੀਤਾ। ਉਸ ਦੀ ਬਜਾਏ ਭਗਤ ਸਿੰਘ ਨੂੰ ਆਰਿਆ ਸਮਾਜੀ ਸੰਸਥਾ ਦਯਾਨੰਦ ਐਂਗਲੋ ਵੈਦਿਕ ਹਾਈ ਸਕੂਲ ਵਿੱਚ ਦਾਖਲਾ ਦਵਾਇਆ ਗਿਆ।
1919 ਵਿੱਚ ਜਦੋਂ ਉਹ 12 ਸਾਲਾਂ ਦਾ ਸੀ ਤਾਂ ਭਗਤ ਸਿੰਘ ਨੇ ਜਲ੍ਹਿਆਂਵਾਲਾ ਬਾਗ ਦਾ ਦੌਰਾ ਕੀਤਾ, ਜਿੱਥੇ ਇੱਕ ਜਨਤਕ ਸਭਾ ਵਿੱਚ ਇਕੱਤਰ ਹੋਏ ਹਜ਼ਾਰਾਂ ਨਿਹੱਥੇ ਲੋਕਾਂ ਦੀ ਹੱਤਿਆ ਕੀਤੀ ਗਈ ਸੀ। ਜਦੋਂ ਉਹ 14 ਸਾਲਾਂ ਦਾ ਸੀ ਤਾਂ ਉਹ ਆਪਣੇ ਪਿੰਡ ਦੇ ਉਹਨਾਂ ਲੋਕਾਂ ਵਿੱਚ ਸ਼ਾਮਿਲ ਸੀ ਜਿਨ੍ਹਾਂ ਨੇ 20 ਫਰਵਰੀ 1921 ਨੂੰ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਬਹੁਤ ਸਾਰੇ ਨਿਰਦੋਸ਼ ਲੋਕਾਂ ਦੀ ਹੱਤਿਆ ਦੇ ਖਿਲਾਫ ਪ੍ਰਦਰਸ਼ਨਕਾਰੀਆਂ ਦਾ ਸਵਾਗਤ ਕੀਤਾ।ਨਾਮਿਲਵਰਤਨ ਅੰਦੋਲਨ ਵਾਪਸ ਲੈਣ ਤੋਂ ਬਾਅਦ ਭਗਤ ਸਿੰਘ ਮਹਾਤਮਾ ਗਾਂਧੀ ਦੇ ਅਹਿੰਸਾ ਦੇ ਦਰਸ਼ਨ ਤੋਂ ਨਿਰਾਸ਼ ਹੋ ਗਿਆ। ਭਗਤ ਸਿੰਘ ਨੇ ਨੌਜਵਾਨ ਇਨਕਲਾਬੀ ਲਹਿਰ ਵਿੱਚ ਹਿੱਸਾ ਲਿਆ ਅਤੇ ਭਾਰਤ ਵਿੱਚੋਂ ਬ੍ਰਿਟਿਸ਼ ਸਰਕਾਰ ਦੇ ਹਿੰਸਕ ਵਿਰੋਧ ਦੀ ਵਕਾਲਤ ਕਰਨੀ ਸ਼ੁਰੂ ਕਰ ਦਿੱਤੀ।
.ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਲਾਹੌਰ ਸਾਜ਼ਿਸ਼ ਕੇਸ ਵਿੱਚ ਮੌਤ ਦੀ ਸਜ਼ਾ ਦਿੱਤੀ ਗਈ ਸੀ ਅਤੇ 24 ਮਾਰਚ 1931 ਨੂੰ ਉਨ੍ਹਾਂ ਨੂੰ ਫਾਂਸੀ ਦੇਣ ਦਾ ਹੁਕਮ ਦਿੱਤਾ ਗਿਆ ਸੀ| ਪਰ ਸਮੇਂ ਵਿੱਚ ਫੇਰ ਬਦਲ ਕੀਤੀ ਅਤੇ 23 ਮਾਰਚ 1931 ਨੂੰ ਲਾਹੌਰ ਜੇਲ੍ਹ ਵਿੱਚ ਤਿੰਨਾਂ ਨੂੰ ਫਾਂਸੀ ਦੇ ਦਿੱਤੀ ਗਈ ਸੀ। ਇਹ ਰਿਪੋਰਟ ਕੀਤੀ ਗਈ ਹੈ ਕਿ ਉਸ ਸਮੇਂ ਕੋਈ ਮੈਜਿਸਟ੍ਰੇਟ ਭਗਤ ਸਿੰਘ ਦੀ ਫਾਂਸੀ ਦੀ ਨਿਗਰਾਨੀ ਕਰਨ ਲਈ ਤਿਆਰ ਨਹੀਂ ਸੀ, ਜਿਵੇਂ ਕਾਨੂੰਨ ਦੁਆਰਾ ਲੋੜੀਂਦਾ ਸੀ। ਇਸ ਦੀ ਬਜਾਏ ਇੱਕ ਆਨਰੇਰੀ ਜੱਜ ਦੁਆਰਾ ਫਾਂਸੀ ਦੀ ਨਿਗਰਾਨੀ ਕੀਤੀ ਗਈ ਸੀ, ਜਿਸ ਨੇ ਤਿੰਨ ਮੌਤ ਵਾਰੰਟਾਂ 'ਤੇ ਹਸਤਾਖਰ ਵੀ ਕੀਤੇ, ਕਿਉਂਕਿ ਉਨ੍ਹਾਂ ਦੇ ਅਸਲੀ ਵਾਰੰਟ ਦੀ ਮਿਆਦ ਖਤਮ ਹੋ ਗਈ ਸੀ। ਜੇਲ੍ਹ ਪ੍ਰਸ਼ਾਸਨ ਫਿਰ ਜੇਲ੍ਹ ਦੀ ਪਿਛਲੀ ਕੰਧ ਵਿੱਚ ਭੰਨ ਲਾਸ਼ਾਂ ਨੂੰ ਬਾਹਰ ਲੈ ਗਏ ਅਤੇ ਗੁਪਤ ਰੂਪ ਵਿੱਚ ਗੰਡਾ ਸਿੰਘ ਵਾਲਾ ਪਿੰਡ ਦੇ ਬਾਹਰ ਤਿੰਨਾਂ ਦਾ ਅੰਤਮ ਸਸਕਾਰ ਕਰ ਦਿੱਤਾ ਅਤੇ ਫਿਰ ਫ਼ਿਰੋਜ਼ਪੁਰ ਤੋਂ ਕਰੀਬ 10 ਕਿਲੋਮੀਟਰ (6.2 ਮੀਲ) ਦੂਰ ਸਤਲੁਜ ਨਦੀ ਵਿੱਚ ਰਾਖ ਸੁੱਟ ਦਿੱਤੀ।
ਹੋਰ ਪੀਰਾਂ ਦੀਆਂ ਇਤਿਹਾਸਿਕ ਵੀਡੀਓ ਦੇਖਣ ਲਈ ਬੋਲੋ ਜੀ ਜੈ ਪੀਰਾਂ ਦੀ || ਵਾਹਿਗੁਰੂ ਜੀ ਕੀ ਖਾਲਸਾ ਵਾਹਿਗੁਰੂ ਜੀ ਕੀ ਫਤਿਹ || ਜੈ ਗੁਰੂਦੇਵ ਧੰਨ ਗੁਰੂਦੇਵ ਜੀ ||
1) ਬਾਕਰਪੁਰ ਦਰਗਾਹ ਸ਼ਰੀਫ਼ ਗੱਦੀ ਨਸ਼ੀਨ - ਸਾਈਂ ਸੁਰਿੰਦਰ ਸ਼ਾਹ ਜੀ
https://www.youtube.com/playlist?list=PLU8RPLjPVwgnkOPv3gPmS9IhzF58yIYwS
2) ਧਨ ਧਨ ਬਾਬਾ ਮਸਤ ਰਾਮ ਜੀ ਨੀਵਾਂ ਜਟਾਣਾਂ ਪੰਜਾਬ
https://www.youtube.com/playlist?list=PLU8RPLjPVwgkomAhFHOS-BS5NQekdGFPs
3) Baba Lakh Data Ji, Peer Nigahe Wali Sarkar, Himachal Pardesh, Una
https://www.youtube.com/playlist?list=PLU8RPLjPVwgl3Pe9HVJcQekHWQ3jTrcUh
4) ਫ਼ਕੀਰੋ ਕਾ ਪ੍ਰਾਚੀਨ ਉਦਾਸੀਨ ਡੇਰਾ, ਬਾਬਾ ਪੂਰਨ ਦਾਸ ਜੀ ਅਤੇ ਸੰਤ ਬਾਬਾ ਬਲਵੰਤ ਸਿੰਘ ਜੀ (ਸਿੱਧਸਰ ਸਿਹੋੜਾ ਵਾਲੇ)
https://youtu.be/hseZ6ZEdmrg
5) Baba Murad Shah Ji Nakodar,Jalandhar (Punjab): https://www.youtube.com/playlist?list=PLU8RPLjPVwgmtTzAqwLG4sAAbckn9Y8wh
6) Shri Guru Ravidas Maharaj Ji: https://www.youtube.com/playlist?list=PLU8RPLjPVwgkLRXCjroNx19owmIJUekxR
SOCIAL NETWORK
Facebook : https://www.facebook.com/fateh.blogs
****************************************************
Dailymotion : https://www.dailymotion.com/fatehblogs
****************************************************
📷 Instagaram ; https://www.instagram.com/fatehblogs
****************************************************
Snapchat : Fatehblogs
*******#********************************************
Moj : Fatehblogs
****************************************************
TakaTak : fateh_blogs
****************************************************
Share Chat : @fateh_blogs
****************************************************
Equipment Used:
Editing Software : Filmora GoCC
Edited On : Desktop Intel Core I7
Video Shoot : One Plus 9R
Credit Copyright Holder : Fateh Blogs
****************************************************
My other videos
https://youtube.com/playlist?list=PLU8RPLjPVwglry-wAMZ2t3R130PnvGNjC
#shaeed #bhagatsingh #history #house #khatkarkalan