Uttam kheti, Punjab,ਉੱਤਮ ਖੇਤੀ ,ਪੰਜਾਬ
ਬਹੁਤ ਹੀ ਸਤਿਕਾਰਯੋਗ ਕਿਸਾਨ ਸਾਥੀਓ, ਅੱਜ ਦੇ ਇਸ ਤਕਨੀਕੀ ਯੁਗ ਵਿੱਚ ਡਿਜੀਟਲ ਮੰਚ ਦੀ ਬਾਂਹ ਫੜ੍ਹਨੀ ਬਹੁਤ ਜਰੂਰੀ ਹੈ ਕਿਉਂਕਿ ਇਸ ਮੰਚ ਦੀ ਵਰਤੋਂ ਨਾਲ ਬਹੁਤ ਹੀ ਘੱਟ ਸਮੇਂ ਵਿੱਚ ਜਿਆਦਾ ਕਿਸਾਨਾਂ ਤੱਕ ਖੇਤੀ ਦੀਆਂ ਨਵੀਆਂ ਤਕਨੀਕਾਂ ਨੂੰ ਪਹੁੰਚਾਇਆ ਜਾ ਸਕਦਾ ਹੈ। ਖੇਤੀ ਦੇ ਕਿੱਤੇ ਨੂੰ ਉਚਾਈਆਂ ’ਤੇ ਲੈ ਕੇ ਜਾਣ ਲਈ ਨੌਜਵਾਨ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੈ ਕਿਉਂਕਿ ਇਸ ਡਿਜੀਟਲ ਯੁਗ ਵਿੱਚ ਇਸ ਵਰਗ ਦੇ ਜਿਆਦਾਤਰ ਕਿਸਾਨ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਹਨ । ਨੌਜਵਾਨ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਯੂ ਟਿਊਬ ਚੈਨਲ "ਉੱਤਮ ਖੇਤੀ,ਪੰਜਾਬ" ਨਾਮ ਦਾ ਚੈਨਲ ਸ਼ੁਰੂ ਕੀਤਾ ਗਿਆ ਹੈ। ਸਮੂਹ ਨੌਜਵਾਨ ਕਿਸਾਨਾਂ ਨੂੰ ਅਪੀਲ ਹੈ ਕਿ ਇਸ ਚੈਨਲ ਨੂੰ ਵੱਧ ਤੋਂ ਵੱਧ ਅਪਣਾਇਆ ਜਾਵੇ।